17
412
1 hour ago
ਅੱਜ ਦਾ ਮੁਖਵਾਕ:
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥
{ਅੰਗ 621}
☬ english translation:- ☬
meeting with the council, my doubts were not dispelled. the chiefs did not give me satisfaction. i presented my dispute to the noblemen as well. but it was only settled by meeting with the king, my lord. ☬ ਪੰਜਾਬੀ ਵਿਚ ਵਿਆਖਿਆ :- ☬
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।੧।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
pic by
@itsaesthethiccc #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto
#wmk